ਟੋਰਾਂਟੋ - ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਸੁਖਦੇਵ ਸਿੰਘ ਢੀਂਡਸਾ ਅਤੇ ਸਕੱਤਰ ਮੈਂਬਰ ਡਾ. ਦਲਜੀਤ ਸਿੰਘ ਚੀਮਾ ਨੇ ਇਸ ਪੱਤਰਕਾਰ ਨਾਲ ਟੈਲੀਫੋਨ ਰਾਹੀਂ ਗੱਲਬਾਤ ਕਰਦਿਆਂ ਆਖਿਆ ਕਿ ਲੋਕ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਤਿਆਰ ਕਰਨ ਵਿੱਚ ਪਰਵਾਸੀ ਪੰਜਾਬੀਆਂ ਦੇ ਯੋਗਦਾਨ ਦੀ ਲੋੜ ਹੈ | ਸ: ਢੀਂਡਸਾ ਨੇ ਕਿਹਾ ਕਿ ਵਿਦੇਸ਼ ਵਿਚ ਵਸਦੇ ਜਿਸ ਵਿਅਕਤੀ ਕੋਲ ਕੋਈ ਅਜਿਹਾ ਮੁੱਦਾ ਹੋਵੇ ਜੋ ਚੋਣ ਮੈਨੀਫੈਸਟੋ ਵਿਚ ਸ਼ਾਮਿਲ ਕੀਤਾ ਜਾ ਸਕਦਾ ਹੋਵੇ ਤਾਂ ਉਸ ਬਾਰੇ ਤੁਰੰਤ ਪਾਰਟੀ ਦਫਤਰ ਨਾਲ ਸੰਪਰਕ ਕਰ ਸਕਦੇ ਹਨ |
ਸ. ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਵਚਨਬੱਧ ਹੈ | ਡਾ. ਚੀਮਾ ਨੇ ਇਕ ਸਵਾਲ ਦੇ ਜਵਾਬ ਵਿੱਚ ਆਖਿਆ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਦੇ ਹਿੱਤਾਂ ਦਾ ਸਦਾ ਖਿਆਲ ਰੱਖਿਆ ਹੈ ਅਤੇ ਕੇਂਦਰ ਸਰਕਾਰ 'ਤੇ ਪਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਦਬਾਅ ਬਣਾਈ ਰੱਖਿਆ ਹੈ | ਉਨ੍ਹਾਂ ਨੇ ਇਹ ਵੀ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਅਕਾਲੀ-ਭਜਪਾ ਗੱਠਜੋੜ ਹੂੰਝਾਫੇਰ ਜਿੱਤ ਹਾਸਿਲ ਕਰੇਗਾ |