ਨਵਾਂਸ਼ਹਿਰ - ਦੇਸ਼ ਦੇ 65ਵੇਂ ਗਣਤੰਤਰ ਦਿਵਸ ਮੌਕੇ ਅੱਜ ਡੀ.ਸੀ. ਦਫ਼ਤਰ ਕੰਪਲੈਕਸ ਵਿਖੇ ਝੰਡਾ ਲਹਿਰਾਉਣ ਦੀ ਰਸਮ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਰਜੀਤ ਪਾਲ ਨੇ ਨਿਭਾਈ। ਉਨ੍ਹਾਂ ਨੇ ਇਸ ਮੌਕੇ ਤਿਰੰਗੇ ਨੂੰ ਸਲਾਮੀ ਵੀ ਦਿੱਤੀ।
ਸ਼ਿਵਾਲਿਕ ਪਬਲਿਕ ਸਕੂਲ ਦੀਆ ਵਿਦਿਆਰਥਣਾਂ ਵੱਲੋਂ ਇਸ ਮੌਕੇ ਰਾਸ਼ਟਰੀ ਗਾਇਨ ਕੀਤਾ ਗਿਆ। ਇਸੇ ਦੌਰਾਨ ਡੀ.ਸੀ. ਕੈਂਪ ਆਫ਼ਿਸ ਵਿਖੇ ਝੰਡਾ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਲਹਿਰਾਇਆ ਗਿਆ। ਇਸ ਮੌਕੇ ਪੁਲੀਸ ਟੁਕੜੀ ਵੱਲੋਂ ਕੌਮੀ ਝੰਡੇ ਨੂੰ ਸਲਾਮੀ ਵੀ ਦਿੱਤੀ ਗਈ।