Punjab

ਜਦੋਂ ਦੋ ਬੱਚੀਆਂ ਦੀ ਲੜਾਈ ਬਣ ਗਈ ਵੱਡੀ ਆਫਤ

January 27, 2014 09:57 PM

ਮਲੇਰਕੋਟਲਾ-ਇਲਾਕੇ ਦੇ ਪਿੰਡ ਨੌਸ਼ਹਿਰਾ 'ਚ ਦੋ ਬੱਚੀਆਂ ਦੀ ਮਾਮੂਲੀ ਲੜਾਈ ਉਸ ਸਮੇਂ ਵੱਡੀ ਆਫਤ ਬਣ ਗਈ, ਜਦੋਂ ਦੋਹਾਂ ਦੇ ਪਰਿਵਾਰਾਂ ਦਾ ਆਪਸ 'ਚ ਵੱਢ-ਵਢਾਂਗਾ ਹੋ ਗਿਆ, ਜਿਸ ਕਾਰਨ ਇਕ ਬੱਚੀ ਦਾ ਪਿਤਾ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਲਿਜਾਇਆ ਗਿਆ। ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਛਾਣ-ਬੀਣ ਜਾਰੀ ਹੈ।

 


ਪ੍ਰਾਪਤ ਜਾਣਕਾਰੀ ਮੁਤਾਬਕ ਮਲੇਰਕੋਟਲਾ ਦੇ ਪਿੰਡ ਨੌਸ਼ਹਿਰਾ ਵਿਖੇ 2 ਛੋਟੀਆਂ ਬੱਚੀਆਂ ਦੀ ਮਾਮੂਲੀ ਤਕਰਾਰ ਤੋਂ ਬਾਅਦ ਇਕ ਬੱਚੀ ਦੇ ਪਿਤਾ ਨੇ ਆਪਣੇ ਸਾਥੀਆਂ ਸਮੇਤ ਦੂਜੀ ਬੱਚੀ ਦੇ ਘਰ ਜਾ ਕੇ ਉਸ ਦੇ ਪਿਤਾ 'ਤੇ ਹਮਲਾ ਕਰ ਦਿੱਤਾ। ਇਸ ਹਮਲੇ 'ਚ ਦੂਜੀ ਬੱਚੀ ਦਾ ਪਿਤਾ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਤੋਂ ਬਾਅਦ ਲੋਕਾਂ ਨੇ ਉਸ ਨੂੰ ਇਕ ਹਸਪਤਾਲ 'ਚ ਭਰਤੀ ਕਰਾਇਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ 'ਚ ਕਾਫੀ ਡਰ ਵਾਲਾ ਮਾਹੌਲ ਬਣਿਆ ਹੋਇਆ ਹੈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਪੀੜਤ ਦੇ ਬਿਆਨ ਮੁਤਾਬਕ ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਪੁਲਸ ਦਾ ਕਹਿਣਾ ਹੈ ਕਿ ਦੋਸ਼ੀ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

Have something to say? Post your comment
Copyright © 2012 Calgary Indians All rights reserved. Terms & Conditions Privacy Policy