ਰੂਪਨਗਰ - ਗਣਤੰਤਰਤਾ ਦਿਵਸ ਦੇ ਸ਼ੁੱਭ ਮੌਕੇ 'ਤੇ ਰੂਪਨਗਰ 'ਚ ਰਾਸ਼ਟਰੀ ਝੰਡਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਲਹਿਰਾਏ ਜਾਣ ਦੇ ਰੋਸ ਵਜੋਂ ਸ਼ਿਵ ਸੈਨਾ ਪੰਜਾਬ ਨੇ ਇਸ ਸਮਾਗਮ 'ਚ ਭਾਗ ਲੈਣ ਅਤੇ ਮਜੀਠੀਆ ਵਲੋਂ ਝੰਡਾ ਲਹਿਰਾਏ ਜਾਣ 'ਤੇ ਵਿਰੋਧ ਕਰਨ ਦਾ ਐਲਾਨ ਕੀਤਾ ਹੈ।
ਇਸ ਮੌਕੇ ਸ਼ਿਵ ਸੈਨਾ ਦੇ ਜ਼ਿਲਾ ਚੇਅਰਮੈਨ ਦੀਪਕ ਦਾਨੀਆ, ਜ਼ਿਲਾ ਪ੍ਰਭਾਰੀ ਅਸ਼ਵਨੀ ਸ਼ਰਮਾ, ਜ਼ਿਲਾ ਯੂਥ ਪ੍ਰਭਾਰੀ ਤਲਿਕ ਰਾਜ, ਜ਼ਿਲਾ ਪ੍ਰਧਾਨ ਨਤਿਨ ਨੰਦ, ਗੁਰਜੀਤ ਸਿੰਘ ਅਤੇ ਇਕਬਾਲ ਸਿੰਘ ਡਿੰਪਲ ਨੇ ਦੱਸਿਆ ਕਿ ਪੰਜਾਬ 'ਚ ਡਰੱਗਸ ਰੈਕਟ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ ਦਾ ਨਾਂ ਸਾਹਮਣੇ ਆਉਣ 'ਤੇ ਉਨ੍ਹਾਂ ਦੇ ਰੂਪਨਗਰ 'ਚ ਰਾਸ਼ਟਰੀ ਝੰਡਾ ਲਹਿਰਾਉਣ ਨੂੰ ਲੈ ਕੇ ਸਮਾਰੋਹ 'ਚ ਸ਼ਾਮਲ ਨਾ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਦੇ ਮਾਮਲੇ ਨੂੰ ਲੈ ਕੇ ਸੂਬਾ ਸਰਕਾਰ ਵੀ ਪੂਰੀ ਤਰ੍ਹਾਂ ਉੱਤਰਦਾਈ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਡਰੱਗਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਸ਼ਿਵ ਸੈਨਿਕਾਂ ਨੇ ਐਲਾਨ ਕੀਤਾ ਕਿ ਜੇਕਰ ਬਿਕਰਮ ਸਿੰਘ ਮਜੀਠਿਆ ਝੰਡਾ ਲਹਿਰਾਉਂਦੇ ਹਨ ਤਾਂ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ।