ਪੰਜਾਬ

ਵੱਖ-ਵੱਖ ਸੜਕ ਹਾਦਸਿਆਂ 'ਚ 4 ਲੋਕਾਂ ਦੀ ਮੌਤ

January 27, 2014 09:58 PM

ਮੋਗਾ— ਪੰਜਾਬ ਦੇ ਮੋਗਾ ਜ਼ਿਲੇ 'ਚ ਪਿਛਲੇ 24 ਘੰਟਿਆਂ 'ਚ ਵੱਖ-ਵੱਖ ਸੜਕ ਹਾਦਸਿਆਂ 'ਚ 4 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਜ਼ਖਮੀ ਹੋ ਗਿਆ। ਪੁਲਸ ਨੇ ਦੱਸਿਆ ਕਿ ਅਮੀਨਵਾਲਾ ਪਿੰਡ ਦੇ ਨੇੜੇ ਐਤਵਾਰ ਦੀ ਸ਼ਾਮ ਨੂੰ ਮੋਟਰਸਾਈਕਲ ਅਤੇ ਟ੍ਰੈਕਟਰ ਟਰਾਲੀ ਵਿਚਾਲੇ ਹੋਈ ਟਕੱਰ 'ਚ 2 ਵਿਅਕਤੀਆਂ ਦੀ ਮੌਤ ਹੋ ਗਈ। ਟ੍ਰੈਕਟਰ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।


ਇਕ ਹੋਰ ਸੜਕ ਹਾਦਸੇ 'ਚ ਮੋਗਾ-ਅੰਮ੍ਰਿਤਸਰ ਮਾਰਗ 'ਤੇ ਜਨੇਰ ਤੋਂ ਲੋਹਾਰਾ ਰਸਤੇ 'ਚ ਕਿਸੇ ਅਣਪਛਾਤੇ ਵਾਹਨ ਨੇ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਇਕ ਹੋਰ ਹਾਦਸੇ 'ਚ ਮੋਗਾ-ਫਿਰੋਜ਼ਪੁਰ ਰੋਡ 'ਤੇ ਅਣਪਛਾਤੇ ਵਾਹਨ ਨੇ ਇਕ ਸਕੂਟਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਮੋਥਨਵਾਲਾ ਪਿੰਡ ਦੇ ਹਰਮੇਸ਼ ਸਿੰਘ ਦੀ ਮੌਤ ਹੋ ਗਈ। ਉਸ ਦੇ ਪਿੱਛੇ ਬੈਠੇ ਦੂਜੇ ਵਿਅਕਤੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਸ ਨੇ ਸਾਰੇ ਮਾਮਲੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ
Copyright © 2012 Calgary Indians All rights reserved. Terms & Conditions Privacy Policy