ਹੈਦਰਾਬਾਦ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ. ਕਿਰਨ ਕੁਮਾਰ ਰੈੱਡੀ ਨੇ ਮੰਗਲਵਾਰ ਨੂੰ ਕਿਹਾ ਕਿ ਤੇਲੰਗਾਨਾ ਬਿੱਲ 'ਤੇ ਚਰਚਾ ਕਰਨ ਅਤੇ ਉਸ ਨੂੰ ਵਾਪਸ ਦੇਣ ਲਈ ਉਨ੍ਹਾਂ ਨੇ ਰਾਸ਼ਟਰਪਤੀ ਤੋਂ ਇਸ ਦੀ ਸਮੇਂ ਸੀਮਾ 30 ਜਨਵਰੀ ਤੋਂ ਅੱਗੇ ਵਧਾਉਣ ਦੀ ਬੇਨਤੀ ਕੀਤੀ ਹੈ। ਮੁੱਖ ਮੰਤਰੀ ਨੇ ਇਸ ਬਾਰੇ ਵਿਚ ਕੁਝ ਸਪੱਸ਼ਟ ਨਹੀਂ ਕਿਹਾ ਕਿ ਉਨ੍ਹਾਂ ਨੇ ਰਾਸ਼ਟਰਪਤੀ ਤੋਂ ਕਿੰਨੇ ਦਿਨਾਂ ਦਾ ਸਮਾਂ ਮੰਗਿਆ ਹੈ ਪਰ ਉਨ੍ਹਾਂ ਦੇ ਨੇੜਲੇ ਸੂਤਰਾਂ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਤਿੰਨ ਹਫਤੇ ਦਾ ਸਮਾਂ ਦੇਣ ਦੀ ਬੇਨਤੀ ਕੀਤੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਰਾਸ਼ਟਰਪਤੀ ਨੇ ਆਂਧਰਾ ਪ੍ਰਦੇਸ਼ ਪੁਨਰਗਠਨ ਬਿੱਲ 2013 'ਤੇ ਚਰਚਾ ਕਰ ਕੇ ਉਸ ਨੂੰ ਵਾਪਸ ਦੇਣ ਲਈ ਰਾਜ ਵਿਧਾਨ ਮੰਡਲ ਨੂੰ 23 ਜਨਵਰੀ ਤੱਕ ਦਾ ਸਮਾਂ ਦਿੱਤਾ ਸੀ ਪਰ ਬਾਅਦ ਵਿਚ ਇਹ ਸਮੇਂ ਸੀਮਾ ਵਧਾ ਕੇ 30 ਜਨਵਰੀ ਕਰ ਦਿੱਤੀ ਗਈ।
ਹੁਣ ਮੁੱਖ ਮੰਤਰੀ ਸਮੇਤ ਤਕਰੀਬਨ 90 ਵਿਧਾਇਕਾਂ ਨੇ ਬਿੱਲ 'ਤੇ ਆਪਣਾ ਪੱਖ ਰੱਖਿਆ ਹੈ, ਜਦੋਂ ਕਿ ਕੁਝ ਹੋਰ ਵਿਧਾਇਕਾਂ ਨੇ ਲਿਖਤੀ ਰੂਪ ਵਿਚ ਆਪਣੇ ਵਿਚਾਰ ਦਿੱਤੇ ਹਨ। ਸੀਮਾਂਰਧ ਅਤੇ ਤੇਲੰਗਾਨਾ ਦੇ ਵਿਧਾਇਕਾਂ ਨੇ ਕੋਈ ਨਾ ਕੋਈ ਮੰਗ ਨੂੰ ਲੈ ਕੇ ਜ਼ਿਆਦਾਤਰ ਚਰਚਾਵਾਂ 'ਚ ਰੁਕਾਵਟ ਪੈਦਾ ਕੀਤੀ ਹੈ। ਇਸ ਮੁਤਾਬਕ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਬਾਬਤ ਰਾਸ਼ਟਰਪਤੀ ਨੂੰ ਇਕ ਪੱਤਰ ਲਿਖਿਆ ਹੈ।